page 379
-
ਆਸਾ ਮਹਲਾ ੫ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥ ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥ ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮ੍ਹ੍ਹਾਰੇ ॥੨॥ ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥ ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਮ੍ਹ੍ਹਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥
-
ਆਸਾ ਮਹਲਾ ੫ ॥ ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥ ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥ ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮ੍ਹ੍ਹਾਰੈ ਨਾ ਪੋਹੈ ਅਗਨਾਰਿ ॥੨॥ ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥ ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹ੍ਹਾਰਿ ॥੪॥੩੭॥
-
ਆਸਾ ਘਰੁ ੩ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥ ਕਾਹੇ ਏਕ ਬਿਨਾ ਚਿਤੁ ਲਾਈਐ ॥ ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥ ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥ ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥ ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥