page 380
-
ਰਾਗੁ ਆਸਾ ਘਰੁ ੫ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥ ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥ ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥ ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੬ ਮਹਲਾ ੫ ॥ ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥ ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥ ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥ ਜਾ ਕਉ ਟੇਕ ਤੁਮ੍ਹ੍ਹਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥ ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥
-
ਆਸਾ ਮਹਲਾ ੫ ॥ ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥ ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥ ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥