page 382
-
ਆਸਾ ਮਹਲਾ ੫ ॥ ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮ੍ਹ੍ਹਾਰਿਆ ॥ ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥੧॥ ਗੁਰਸਿਖ ਰਾਖੇ ਗੁਰ ਗੋਪਾਲਿ ॥ ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥੧॥ ਰਹਾਉ ॥ ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥ ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ ॥੨॥ ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧਸੰਗਿ ਦੁਖ ਨਾਠੇ ॥ ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ ॥੩॥ ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥ ਪ੍ਰਾਨ ਮੀਤ ਹੀਤ ਧਨੁ ਮੇਰੈ ਨਾਨਕ ਸਦ ਬਲਿਹਾਰੇ ॥੪॥੬॥੪੫॥
-
ਆਸਾ ਮਹਲਾ ੫ ॥ ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥ ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥ ਬਾਬਾ ਬਿਖੁ ਦੇਖਿਆ ਸੰਸਾਰੁ ॥ ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥ ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥ ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥ ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥ ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥ ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੭॥੪੬॥
-
ਆਸਾ ਮਹਲਾ ੫ ॥ ਅੰਮ੍ਰਿਤੁ ਨਾਮੁ ਤੁਮ੍ਹ੍ਹਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥ ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥੧॥ ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ ਤੁਮ੍ਹ੍ਹਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮ੍ਹ੍ਹ ਆਪਿ ਕੀਓ ॥ ਦਿੜੁ ਕਰਿ ਚਰਣ ਗਹੇ ਪ੍ਰਭ ਤੁਮ੍ਹ੍ਹਰੇ ਸਹਜੇ ਬਿਖਿਆ ਭਈ ਖੀਓ ॥੨॥ ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥ ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥