page 416
-
ਆਸਾ ਮਹਲਾ ੧ ॥ ਤਨੁ ਬਿਨਸੈ ਧਨੁ ਕਾ ਕੋ ਕਹੀਐ ॥ ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥ ਰਾਮ ਨਾਮ ਧਨੁ ਸੰਗਿ ਸਖਾਈ ॥ ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥ ਰਾਮ ਨਾਮ ਬਿਨੁ ਕਵਨੁ ਹਮਾਰਾ ॥ ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ ॥ ਕਨਿਕ ਕਾਮਨੀ ਹੇਤੁ ਗਵਾਰਾ ॥ ਦੁਬਿਧਾ ਲਾਗੇ ਨਾਮੁ ਵਿਸਾਰਾ ॥ ਜਿਸੁ ਤੂੰ ਬਖਸਹਿ ਨਾਮੁ ਜਪਾਇ ॥ ਦੂਤੁ ਨ ਲਾਗਿ ਸਕੈ ਗੁਨ ਗਾਇ ॥੨॥ ਹਰਿ ਗੁਰੁ ਦਾਤਾ ਰਾਮ ਗੁਪਾਲਾ ॥ ਜਿਉ ਭਾਵੈ ਤਿਉ ਰਾਖੁ ਦਇਆਲਾ ॥ ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥ ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥ ਅਵਰੁ ਨ ਅਉਖਧੁ ਤੰਤ ਨ ਮੰਤਾ ॥ ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥ ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥ ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥ ਰੋਗੁ ਭਰਮੁ ਭੇਦੁ ਮਨਿ ਦੂਜਾ ॥ ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥ ਆਦਿ ਪੁਰਖ ਗੁਰ ਦਰਸ ਨ ਦੇਖਹਿ ॥ ਵਿਣੁ ਗੁਰ ਸਬਦੈ ਜਨਮੁ ਕਿ ਲੇਖਹਿ ॥੫॥ ਦੇਖਿ ਅਚਰਜੁ ਰਹੇ ਬਿਸਮਾਦਿ ॥ ਘਟਿ ਘਟਿ ਸੁਰ ਨਰ ਸਹਜ ਸਮਾਧਿ ॥ ਭਰਿਪੁਰਿ ਧਾਰਿ ਰਹੇ ਮਨ ਮਾਹੀ ॥ ਤੁਮ ਸਮਸਰਿ ਅਵਰੁ ਕੋ ਨਾਹੀ ॥੬॥ ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥ ਸੰਤ ਭਗਤ ਕੀ ਸੰਗਤਿ ਰਾਮੁ ॥ ਬੰਧਨ ਤੋਰੇ ਸਹਜਿ ਧਿਆਨੁ ॥ ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥ ਨਾ ਜਮਦੂਤ ਦੂਖੁ ਤਿਸੁ ਲਾਗੈ ॥ ਜੋ ਜਨੁ ਰਾਮ ਨਾਮਿ ਲਿਵ ਜਾਗੈ ॥ ਭਗਤਿ ਵਛਲੁ ਭਗਤਾ ਹਰਿ ਸੰਗਿ ॥ ਨਾਨਕ ਮੁਕਤਿ ਭਏ ਹਰਿ ਰੰਗਿ ॥੮॥੯॥
-
ਆਸਾ ਮਹਲਾ ੧ ਇਕਤੁਕੀ ॥ ਗੁਰੁ ਸੇਵੇ ਸੋ ਠਾਕੁਰ ਜਾਨੈ ॥ ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥ ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥ ਬੰਧਨ ਮਾਤ ਪਿਤਾ ਸੰਸਾਰਿ ॥ ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥ ਬੰਧਨ ਕਰਮ ਧਰਮ ਹਉ ਕੀਆ ॥ ਬੰਧਨ ਪੁਤੁ ਕਲਤੁ ਮਨਿ ਬੀਆ ॥੩॥ ਬੰਧਨ ਕਿਰਖੀ ਕਰਹਿ ਕਿਰਸਾਨ ॥ ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥ ਬੰਧਨ ਸਉਦਾ ਅਣਵੀਚਾਰੀ ॥ ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥ ਬੰਧਨ ਸਾਹ ਸੰਚਹਿ ਧਨੁ ਜਾਇ ॥ ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥ ਬੰਧਨ ਬੇਦੁ ਬਾਦੁ ਅਹੰਕਾਰ ॥ ਬੰਧਨਿ ਬਿਨਸੈ ਮੋਹ ਵਿਕਾਰ ॥੭॥ ਨਾਨਕ ਰਾਮ ਨਾਮ ਸਰਣਾਈ ॥ ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥