page 418
-
ੴ ਸਤਿਗੁਰ ਪ੍ਰਸਾਦਿ ॥ ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮ੍ਹ੍ਹ ਕਉ ਕਉਣੁ ਰੋਈ ॥੩॥ ਧੰਧਾ ਪਿਟਿਹੁ ਭਾਈਹੋ ਤੁਮ੍ਹ੍ਹ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥ ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥ ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥
-
ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ ਕੋ ਨੀਮ੍ਹ੍ਹੀ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ ਦਰੁ ਬੀਭਾ ਮੈ ਨੀਮ੍ਹ੍ਹਿ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥ ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨ੍ਹ੍ਹਹੀ ਤਤੁ ਸਾਰੁ ਨਿਰੰਤਰ ॥੩॥ ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨ੍ਹ੍ਹੀ ਘਟਿ ਬ੍ਰਹਮੁ ਲੁਕਾਣਾ ॥੪॥ ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥