page 421
-
ਆਸਾ ਮਹਲਾ ੧ ॥ ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥ ਮੈ ਓਲ੍ਹ੍ਹਗੀਆ ਓਲ੍ਹ੍ਹਗੀ ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥ ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥ ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥ ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥ ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥ ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥ ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥ ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥ ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥
-
ਆਸਾ ਮਹਲਾ ੧ ॥ ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥ ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥ ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥ ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥ ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥ ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥ ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥ ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥ ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥