page 435
-
ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥
-
ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰ ਆਤਮੈ ਬ੍ਰਹਮੁ ਨ ਚੀਨ੍ਹ੍ਹਿਆ ਮਾਇਆ ਕਾ ਮੁਹਤਾਜੁ ਭਇਆ ॥੭॥
-
ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥
-
ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥ ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥
-
ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥ ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥
-
ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥
-
ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥
-
ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥
-
ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥
-
ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥
-
ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥
-
ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨ੍ਹ੍ਹ ਕੈ ਰਵਿ ਰਹਿਆ ॥ ਗੁਰ ਪਰਸਾਦੀ ਜਿਨ੍ਹ੍ਹੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨ੍ਹ੍ਹੀ ਬੂਝਿ ਲਹਿਆ ॥੧੭॥
-
ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥