page 438
-
ਰਾਗੁ ਆਸਾ ਮਹਲਾ ੧ ਛੰਤ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥ ਜਿਨ੍ਹ੍ਹ ਇਕ ਮਨਿ ਧਿਆਇਆ ਤਿਨ੍ਹ੍ਹ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨ੍ਹ੍ਹ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨ੍ਹ੍ਹਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨ੍ਹ੍ਹ ਇਕ ਮਨਿ ਧਿਆਇਆ ਤਿਨ੍ਹ੍ਹ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥ ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ ਤਿਨ੍ਹ੍ਹ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ ਨਾਮੁ ਲੈਨ੍ਹ੍ਹਿ ਸਿ ਸੋਹਹਿ ਤਿਨ੍ਹ੍ਹ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥
-
ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥ ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥