page 468
-
ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ੍ਹ੍ਹੀ ਧਾਵਦੇ ॥ ਇਕਿ ਮੂਲੁ ਨ ਬੁਝਨ੍ਹ੍ਹਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨ੍ਹ੍ਹ ਮੰਗਾ ਜਿ ਤੁਝੈ ਧਿਆਇਦੇ ॥੯॥
-
ਸਲੋਕੁ ਮਃ ੧ ॥ ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨ੍ਹ੍ਹਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥
-
ਮਃ ੧ ॥ ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥
-
ਪਉੜੀ ॥ ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥ ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨ੍ਹ੍ਹਾ ਦੀ ਪਾਈਐ ॥ ਮਤਿ ਥੋੜੀ ਸੇਵ ਗਵਾਈਐ ॥੧੦॥
-
ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥