page 478
-
ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
-
ਦੁਤੁਕੇ ੴ ਸਤਿਗੁਰ ਪ੍ਰਸਾਦਿ ॥ ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥ ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥ ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥ ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥ ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥ ਕਹੁ ਕਬੀਰ ਨਦਰਿ ਕਰੇ ਜੇ ਮੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥
-
ਆਸਾ ॥ ਬਾਤੀ ਸੂਕੀ ਤੇਲੁ ਨਿਖੂਟਾ ॥ ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥ ਟੂਟੀ ਤੰਤੁ ਨ ਬਜੈ ਰਬਾਬੁ ॥ ਭੂਲਿ ਬਿਗਾਰਿਓ ਅਪਨਾ ਕਾਜੁ ॥੨॥ ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥ ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥
-
ਆਸਾ ॥ ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥ ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥ ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥ ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥ ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥
-
ਆਸਾ ॥ ਹਜ ਹਮਾਰੀ ਗੋਮਤੀ ਤੀਰ ॥ ਜਹਾ ਬਸਹਿ ਪੀਤੰਬਰ ਪੀਰ ॥੧॥ ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥ ਨਾਰਦ ਸਾਰਦ ਕਰਹਿ ਖਵਾਸੀ ॥ ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥ ਕੰਠੇ ਮਾਲਾ ਜਿਹਵਾ ਰਾਮੁ ॥ ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥ ਕਹਤ ਕਬੀਰ ਰਾਮ ਗੁਨ ਗਾਵਉ ॥ ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥