page 486
-
ਆਸਾ ॥ ਪਾਰਬ੍ਰਹਮੁ ਜਿ ਚੀਨ੍ਹ੍ਹਸੀ ਆਸਾ ਤੇ ਨ ਭਾਵਸੀ ॥ ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥ ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥ ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥ ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥ ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥
-
ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥ ਮਾਧੋ ਅਬਿਦਿਆ ਹਿਤ ਕੀਨ ॥ ਬਿਬੇਕ ਦੀਪ ਮਲੀਨ ॥੧॥ ਰਹਾਉ ॥ ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥ ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥ ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥ ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥ ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥ ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥
-
ਆਸਾ ॥ ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥ ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥ ਸੰਤ ਚੀ ਸੰਗਤਿ ਸੰਤ ਕਥਾ ਰਸੁ ॥ ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥ ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥੨॥ ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥ ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥ ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥ ਸੰਤ ਅਨੰਤਹਿ ਅੰਤਰੁ ਨਾਹੀ ॥੪॥੨॥
-
ਆਸਾ ॥ ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥ ਮਾਧਉ ਸਤਸੰਗਤਿ ਸਰਨਿ ਤੁਮ੍ਹ੍ਹਾਰੀ ॥ ਹਮ ਅਉਗਨ ਤੁਮ੍ਹ੍ਹ ਉਪਕਾਰੀ ॥੧॥ ਰਹਾਉ ॥ ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥ ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥ ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥ ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥
-
ਆਸਾ ॥ ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥ ਤੁਝਹਿ ਚਰਨ ਅਰਬਿੰਦ ਭਵਨ ਮਨੁ ॥ ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥ ਸੰਪਤਿ ਬਿਪਤਿ ਪਟਲ ਮਾਇਆ ਧਨੁ ॥ ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥ ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥ ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥