page 487
-
ਆਸਾ ॥ ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥ ਹਰਿ ਕੇ ਨਾਮ ਕਬੀਰ ਉਜਾਗਰ ॥ ਜਨਮ ਜਨਮ ਕੇ ਕਾਟੇ ਕਾਗਰ ॥੧॥ ਨਿਮਤ ਨਾਮਦੇਉ ਦੂਧੁ ਪੀਆਇਆ ॥ ਤਉ ਜਗ ਜਨਮ ਸੰਕਟ ਨਹੀ ਆਇਆ ॥੨॥ ਜਨ ਰਵਿਦਾਸ ਰਾਮ ਰੰਗਿ ਰਾਤਾ ॥ ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥
-
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥ ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥ ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥ ਕਹਿ ਰਵਿਦਾਸ ਬਾਜੀ ਜਗੁ ਭਾਈ ॥ ਬਾਜੀਗਰ ਸਉ ਮਹਿ ਪ੍ਰੀਤਿ ਬਨਿ ਆਈ ॥੩॥੬॥
-
ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
-
ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥