page 491
-
ਗੂਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥ ਹਿਰਦੈ ਜਿਨ੍ਹ੍ਹ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥ ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥ ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥ ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥
-
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥
-
ਗੂਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥ ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥ ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥ ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥ ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥