page 535
-
ਦੇਵਗੰਧਾਰੀ ਮਹਲਾ ੫ ॥ ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥ ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥ ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥ ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਊ ॥੧॥ ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਊ ॥ ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥
-
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਏਕੈ ਰੇ ਹਰਿ ਏਕੈ ਜਾਨ ॥ ਏਕੈ ਰੇ ਗੁਰਮੁਖਿ ਜਾਨ ॥੧॥ ਰਹਾਉ ॥ ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥੧॥ ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥ ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰ ॥ ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥੨॥੧॥੩੪॥
-
ਦੇਵਗੰਧਾਰੀ ੫ ॥ ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥ ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥੧॥ ਗਣ ਗੰਧਰਬ ਸਿਧ ਅਰੁ ਸਾਧਿਕ ॥ ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥ ਚਤੁਰ ਬੇਦ ਉਚਰਤ ਦਿਨੁ ਰਾਤਿ ॥ ਅਗਮ ਅਗਮ ਠਾਕੁਰੁ ਆਗਾਧਿ ॥ ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥੨॥੨॥੩੫॥
-
ਦੇਵਗੰਧਾਰੀ ਮਹਲਾ ੫ ॥ ਧਿਆਏ ਗਾਏ ਕਰਨੈਹਾਰ ॥ ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥੧॥ ਰਹਾਉ ॥ ਸਫਲ ਮੂਰਤਿ ਗੁਰੁ ਮੇਰੈ ਮਾਥੈ ॥ ਜਤ ਕਤ ਪੇਖਉ ਤਤ ਤਤ ਸਾਥੈ ॥ ਚਰਨ ਕਮਲ ਮੇਰੇ ਪ੍ਰਾਨ ਅਧਾਰ ॥੧॥ ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ ਘਟ ਘਟ ਅੰਤਰਿ ਸਾਹਿਬੁ ਨੇਰਾ ॥ ਤਾ ਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥੨॥੩॥੩੬॥
-
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥