page 548
-
ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥
-
ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥
-
ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥
-
ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥
-
ਮਃ ੩ ॥ ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥ ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥
-
ਪਉੜੀ ॥ ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥ ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥
-
ਸਲੋਕ ਮਃ ੩ ॥ ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥


