page 549
-
ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਯ੍ਯਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥
-
ਮਃ ੩ ॥ ਤਿਨ੍ਹ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥
-
ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥
-
ਸਲੋਕ ਮਃ ੩ ॥ ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥
-
ਮਃ ੩ ॥ ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥
-
ਪਉੜੀ ॥ ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥
-
ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥
-
ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥


