page 552
-
ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥
-
ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥ ਸਲੋਕ ਮਃ ੩ ॥
-
ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥
-
ਮਃ ੩ ॥ ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥ ਨਾਮੁ ਸਮ੍ਹ੍ਹਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥
-
ਪਉੜੀ ॥ ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥ ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥ ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥
-
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
-
ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
-
ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥


