page 585
-
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
-
ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥
-
ਮਃ ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥
-
ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥
-
ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥