page 586
-
ਸਲੋਕੁ ਮਃ ੩ ॥ ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥
-
ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥
-
ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥
-
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
-
ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥
-
ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥


