page 6
-
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
-
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
-
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥