page 639
-
ਸੋਰਠਿ ਮਹਲਾ ੩ ॥ ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥ ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥ ਹਰਿ ਜੀ ਤੂ ਆਪੇ ਰੰਗੁ ਚੜਾਇ ॥ ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥ ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥ ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥ ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥ ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥ ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥ ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥ ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥ ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥ ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥ ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥ ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥ ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥ ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥
-
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥