HOME
RAAG INDEX
Scroll
page 640
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥ ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥