page 704
-
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
-
ਛੰਤੁ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
-
ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥
-
ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
-
ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥
-
ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥