page 705
-
ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥
-
ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
-
ਜੈਤਸਰੀ ਛੰਤ ਮਃ ੫ ॥ ਪਾਧਾਣੂ ਸੰਸਾਰੁ ਗਾਰਬਿ ਅਟਿਆ ॥ ਕਰਤੇ ਪਾਪ ਅਨੇਕ ਮਾਇਆ ਰੰਗ ਰਟਿਆ ॥ ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥ ਪੁਤ੍ਰ ਮਿਤ੍ਰ ਬਿਉਹਾਰ ਬਨਿਤਾ ਏਹ ਕਰਤ ਬਿਹਾਵਏ ॥ ਪੁਜਿ ਦਿਵਸ ਆਏ ਲਿਖੇ ਮਾਏ ਦੁਖੁ ਧਰਮ ਦੂਤਹ ਡਿਠਿਆ ॥ ਕਿਰਤ ਕਰਮ ਨ ਮਿਟੈ ਨਾਨਕ ਹਰਿ ਨਾਮ ਧਨੁ ਨਹੀ ਖਟਿਆ ॥੧॥ ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ ਭਰਮਹਿ ਜੋਨਿ ਅਸੰਖ ਮਰਿ ਜਨਮਹਿ ਆਵਹੀ ॥ ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥ ਬੀਜੁ ਬੋਵਸਿ ਭੋਗ ਭੋਗਹਿ ਕੀਆ ਅਪਣਾ ਪਾਵਏ ॥ ਰਤਨ ਜਨਮੁ ਹਾਰੰਤ ਜੂਐ ਪ੍ਰਭੂ ਆਪਿ ਨ ਭਾਵਹੀ ॥ ਬਿਨਵੰਤਿ ਨਾਨਕ ਭਰਮਹਿ ਭ੍ਰਮਾਏ ਖਿਨੁ ਏਕੁ ਟਿਕਣੁ ਨ ਪਾਵਹੀ ॥੨॥ ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥ ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥ ਨਹ ਨੈਣ ਦੀਸੈ ਬਿਨੁ ਭਜਨ ਈਸੈ ਛੋਡਿ ਮਾਇਆ ਚਾਲਿਆ ॥ ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥ ਸ੍ਰੀਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੂਠਿਆ ॥ ਬਿਨਵੰਤਿ ਨਾਨਕ ਕੋਟਿ ਕਾਗਰ ਬਿਨਸ ਬਾਰ ਨ ਝੂਠਿਆ ॥੩॥ ਚਰਨ ਕਮਲ ਸਰਣਾਇ ਨਾਨਕੁ ਆਇਆ ॥ ਦੁਤਰੁ ਭੈ ਸੰਸਾਰੁ ਪ੍ਰਭਿ ਆਪਿ ਤਰਾਇਆ ॥ ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ ਅੰਗੁ ਪ੍ਰਭ ਜੀ ਤਾਰਿਆ ॥ ਹਰਿ ਮਾਨਿ ਲੀਏ ਨਾਮ ਦੀਏ ਅਵਰੁ ਕਛੁ ਨ ਬੀਚਾਰਿਆ ॥ ਗੁਣ ਨਿਧਾਨ ਅਪਾਰ ਠਾਕੁਰ ਮਨਿ ਲੋੜੀਦਾ ਪਾਇਆ ॥ ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥੪॥੨॥੩॥
-
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥