page 710
-
ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥
-
ਸਲੋਕ ॥ ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥ ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥
-
ਪਉੜੀ ॥ ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥ ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥ ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥ ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥ ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥
-
ਸਲੋਕ ॥ ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥ ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥
-
ਪਉੜੀ ॥ ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥
-
ਜੈਤਸਰੀ ਬਾਣੀ ਭਗਤਾ ਕੀ ੴ ਸਤਿਗੁਰ ਪ੍ਰਸਾਦਿ ॥ ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥ ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥ ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤ੍ਯ੍ਯਾਇ ਨਿਗਮ ਭਏ ਸਾਖੀ ॥੩॥ ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥੪॥ ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥ ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥