page 717
-
ਟੋਡੀ ਮਹਲਾ ੫ ॥ ਹਰਿ ਹਰਿ ਪਤਿਤ ਪਾਵਨ ॥ ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥ ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥ ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥੧॥ ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥ ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥
-
ਟੋਡੀ ਮਹਲਾ ੫ ॥ ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥ ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥ ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥
-
ਟੋਡੀ ਮਹਲਾ ੫ ॥ ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥ ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥
-
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
-
ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥ ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥