page 793
-
ਸੂਹੀ ਕਬੀਰ ਜੀਉ ਲਲਿਤ ॥ ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥ ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥ ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥ ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥ ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥ ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥ ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥ ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥
-
ਸੂਹੀ ਲਲਿਤ ਕਬੀਰ ਜੀਉ ॥ ਏਕੁ ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥ ਜਿਮੀ ਨਾਹੀ ਮੈ ਕਿਸੀ ਕੀ ਬੋਈ ਐਸਾ ਦੇਨੁ ਦੁਖਾਲਾ ॥੧॥ ਹਰਿ ਕੇ ਲੋਗਾ ਮੋ ਕਉ ਨੀਤਿ ਡਸੈ ਪਟਵਾਰੀ ॥ ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥੧॥ ਰਹਾਉ ॥ ਨਉ ਡਾਡੀ ਦਸ ਮੁੰਸਫ ਧਾਵਹਿ ਰਈਅਤਿ ਬਸਨ ਨ ਦੇਹੀ ॥ ਡੋਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥੨॥ ਬਹਤਰਿ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥ ਧਰਮ ਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥੩॥ ਸੰਤਾ ਕਉ ਮਤਿ ਕੋਈ ਨਿੰਦਹੁ ਸੰਤ ਰਾਮੁ ਹੈ ਏਕ ॥ ਕਹੁ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕ ॥੪॥੫॥
-
ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥
-
ਸੂਹੀ ॥ ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥