page 85
-
ਮ ੧ ॥ ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥ ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥
-
ਪਉੜੀ ॥ ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥ ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥ ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥ ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥੭॥
-
ਸਲੋਕ ਮ ੩ ॥ ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ ਜੇ ਧਨ ਖਸਮੈ ਚਲੈ ਰਜਾਈ ॥ ਦਰਿ ਘਰਿ ਸੋਭਾ ਮਹਲਿ ਬੁਲਾਈ ॥ ਨਾਨਕ ਕਰਮੀ ਇਹ ਮਤਿ ਪਾਈ ॥ ਗੁਰ ਪਰਸਾਦੀ ਸਚਿ ਸਮਾਈ ॥੧॥
-
ਮ ੩ ॥ ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥ ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥ ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥ ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥ ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥ ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥
-
ਪਉੜੀ ॥ ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥ ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ ॥ ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥ ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥ ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ ॥੮॥
-
ਸਲੋਕ ਮ ੩ ॥ ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥ ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥