page 851
-
ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥
-
ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥
-
ਸਲੋਕ ਮਃ ੩ ॥ ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥ ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਪੈਨ੍ਹ੍ਹਣਾ ਨਾਨਕ ਨਾਇ ਵਡਿਆਈ ਹੋਇ ॥੧॥
-
ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥ ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥ ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥
-
ਪਉੜੀ ॥ ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥ ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥ ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥ ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥
-
ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥