page 854
-
ਸਲੋਕ ਮਃ ੧ ॥ ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥ ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥ ਮਃ ੧ ॥ ਜਿਸੁ ਮਨਿ ਵਸਿਆ ਤਰਿਆ ਸੋਇ ॥ ਨਾਨਕ ਜੋ ਭਾਵੈ ਸੋ ਹੋਇ ॥੨॥
-
ਪਉੜੀ ॥ ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥ ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥ ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥
-
ਸਲੋਕ ਮਃ ੩ ॥ ਜਿਨ੍ਹ੍ਹੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨ੍ਹ੍ਹਿ ॥ ਪੰਚ ਚੋਰ ਤਿਨਾ ਘਰੁ ਮੁਹਨ੍ਹ੍ਹਿ ਹਉਮੈ ਅੰਦਰਿ ਸੰਨ੍ਹ੍ਹਿ ॥ ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨ੍ਹ੍ਹਿ ॥ ਜਿਨ੍ਹ੍ਹੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨ੍ਹ੍ਹਿ ॥ ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨ੍ਹ੍ਹਿ ॥ ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨ੍ਹ੍ਹਿ ॥ ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨ੍ਹ੍ਹਿ ॥੧॥
-
ਮਃ ੩ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਜਿਨ੍ਹ੍ਹ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥
-
ਪਉੜੀ ॥ ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥ ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥
-
ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥
-
ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥