page 87
-
ਪਉੜੀ ॥ ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥ ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ ਤਰਿਆ ॥ ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥ ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥
-
ਸਲੋਕ ਮ ੩ ॥ ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥ ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥ ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥ ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥ ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥ ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥ ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥ ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥ ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥
-
ਮ ੩ ॥ ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥ ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥ ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥ ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥ ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥ ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥ ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥ ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥ ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥ ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥ ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥
-
ਪਉੜੀ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥ ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥ ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥ ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ ਕਿਰਾਖੀ ॥ ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥