page 917
-
ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
-
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
-
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
-
ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥
-
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
-
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
-
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥