page 923
-
ਰਾਮਕਲੀ ਸਦੁ ੴ ਸਤਿਗੁਰ ਪ੍ਰਸਾਦਿ ॥ ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥ ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥ ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥ ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥ ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥ ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥
-
ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥ ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥ ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥ ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥ ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥ ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥
-
ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥ ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥ ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥ ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥ ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥ ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥
-
ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥ ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥ ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥ ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥ ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥ ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥
-
ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥ ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥