page 925
-
ਰਾਮਕਲੀ ਮਹਲਾ ੫ ॥ ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥ ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥ ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥ ਜਗਦੀਸ ਈਸ ਗਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥ਚਰਨ ਕਮਲ ਆਧਾਰੁ ਜਨ ਕਾ ਆਸਰਾ ॥ ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥ ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥ ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥ ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥ ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥ ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥ ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥ ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥ ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥
-
ਰਾਮਕਲੀ ਮਹਲਾ ੫ ॥ ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥ ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥