page 946
-
ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥
-
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥
-
ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥
-
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥
-
ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥
-
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥