page 947
-
ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥ਰਾਮਕਲੀ ਕੀ ਵਾਰ ਮਹਲਾ ੩ ਸਲੋਕੁ ਮਃ ੩ ॥ ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥ ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥ ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥
-
ਮਃ ੩ ॥ ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥ ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥
-
ਮਃ ੩ ॥ ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥
-
ਪਉੜੀ ॥ ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥ ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥
-
ਸਲੋਕੁ ॥ ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥
-
ਮਃ ੩ ॥ ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥ ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥ ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥
-
ਪਉੜੀ ॥ ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥ ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥ ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥ ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥ ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥