page 98
-
ਮਾਝ ਮਹਲਾ ੫ ॥ ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥ ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ ਤੀਰਥ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥ ਅਨਿਕ ਬਰਖ ਕੀਏ ਜਪ ਤਾਪਾ ॥ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥ ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥
-
ਮਾਝ ਮਹਲਾ ੫ ॥ ਪਾਰਬ੍ਰਹਮ ਅਪਰੰਪਰ ਦੇਵਾ ॥ ਅਗਮ ਅਗੋਚਰ ਅਲਖ ਅਭੇਵਾ ॥ ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥ ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥ ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥ ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥ ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥ ਅਮੋਘ ਦਰਸਨ ਬੇਅੰਤ ਅਪਾਰਾ ॥ ਵਡ ਸਮਰਥੁ ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥
-
ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥