page 998
-
ਮਾਰੂ ਮਹਲਾ ੪ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥ ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥ ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥ ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥ ਸਭ ਮਹਿ ਏਕੁ ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥ ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥
-
ਮਾਰੂ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਡਰਪੈ ਧਰਤਿ ਅਕਾਸੁ ਨਖ੍ਯ੍ਯਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥ ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥ ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥ ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥ ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥ ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥


