ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥ ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥ ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥

Leave a Reply

Powered By Indic IME