ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥ ਰਾਮ ਨਾਮਾ ਜਪਿਬੋ ਕਰੈ ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥ ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥ ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥ ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥ ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥ ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥ ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥ ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥

Leave a Reply

Powered By Indic IME