ਘਰੁ ੨ ॥ ਜਉ ਗੁਰਦੇਉ ਤ ਮਿਲੈ ਮੁਰਾਰਿ ॥ ਜਉ ਗੁਰਦੇਉ ਤ ਉਤਰੈ ਪਾਰਿ ॥ ਜਉ ਗੁਰਦੇਉ ਤ ਬੈਕੁੰਠ ਤਰੈ ॥ ਜਉ ਗੁਰਦੇਉ ਤ ਜੀਵਤ ਮਰੈ ॥੧॥ ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥ ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥ ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥ ਜਉ ਗੁਰਦੇਉ ਨ ਦਹ ਦਿਸ ਧਾਵੈ ॥ ਜਉ ਗੁਰਦੇਉ ਪੰਚ ਤੇ ਦੂਰਿ ॥ ਜਉ ਗੁਰਦੇਉ ਨ ਮਰਿਬੋ ਝੂਰਿ ॥੨॥ ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥ ਜਉ ਗੁਰਦੇਉ ਤ ਅਕਥ ਕਹਾਨੀ ॥ ਜਉ ਗੁਰਦੇਉ ਤ ਅੰਮ੍ਰਿਤ ਦੇਹ ॥ ਜਉ ਗੁਰਦੇਉ ਨਾਮੁ ਜਪਿ ਲੇਹਿ ॥੩॥ ਜਉ ਗੁਰਦੇਉ ਭਵਨ ਤ੍ਰੈ ਸੂਝੈ ॥ ਜਉ ਗੁਰਦੇਉ ਊਚ ਪਦ ਬੂਝੈ ॥ ਜਉ ਗੁਰਦੇਉ ਤ ਸੀਸੁ ਅਕਾਸਿ ॥ ਜਉ ਗੁਰਦੇਉ ਸਦਾ ਸਾਬਾਸਿ ॥੪॥ ਜਉ ਗੁਰਦੇਉ ਸਦਾ ਬੈਰਾਗੀ ॥ ਜਉ ਗੁਰਦੇਉ ਪਰ ਨਿੰਦਾ ਤਿਆਗੀ ॥ ਜਉ ਗੁਰਦੇਉ ਬੁਰਾ ਭਲਾ ਏਕ ॥ ਜਉ ਗੁਰਦੇਉ ਲਿਲਾਟਹਿ ਲੇਖ ॥੫॥ ਜਉ ਗੁਰਦੇਉ ਕੰਧੁ ਨਹੀ ਹਿਰੈ ॥ ਜਉ ਗੁਰਦੇਉ ਦੇਹੁਰਾ ਫਿਰੈ ॥ ਜਉ ਗੁਰਦੇਉ ਤ ਛਾਪਰਿ ਛਾਈ ॥ ਜਉ ਗੁਰਦੇਉ ਸਿਹਜ ਨਿਕਸਾਈ ॥੬॥ ਜਉ ਗੁਰਦੇਉ ਤ ਅਠਸਠਿ ਨਾਇਆ ॥ ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥ ਜਉ ਗੁਰਦੇਉ ਤ ਦੁਆਦਸ ਸੇਵਾ ॥ ਜਉ ਗੁਰਦੇਉ ਸਭੈ ਬਿਖੁ ਮੇਵਾ ॥੭॥ ਜਉ ਗੁਰਦੇਉ ਤ ਸੰਸਾ ਟੂਟੈ ॥ ਜਉ ਗੁਰਦੇਉ ਤ ਜਮ ਤੇ ਛੂਟੈ ॥ ਜਉ ਗੁਰਦੇਉ ਤ ਭਉਜਲ ਤਰੈ ॥ ਜਉ ਗੁਰਦੇਉ ਤ ਜਨਮਿ ਨ ਮਰੈ ॥੮॥ ਜਉ ਗੁਰਦੇਉ ਅਠਦਸ ਬਿਉਹਾਰ ॥ ਜਉ ਗੁਰਦੇਉ ਅਠਾਰਹ ਭਾਰ ॥ ਬਿਨੁ ਗੁਰਦੇਉ ਅਵਰ ਨਹੀ ਜਾਈ ॥ ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥
Scroll