ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਬਿਨੁ ਦੇਖੇ ਉਪਜੈ ਨਹੀ ਆਸਾ ॥ ਜੋ ਦੀਸੈ ਸੋ ਹੋਇ ਬਿਨਾਸਾ ॥ ਬਰਨ ਸਹਿਤ ਜੋ ਜਾਪੈ ਨਾਮੁ ॥ ਸੋ ਜੋਗੀ ਕੇਵਲ ਨਿਹਕਾਮੁ ॥੧॥ ਪਰਚੈ ਰਾਮੁ ਰਵੈ ਜਉ ਕੋਈ ॥ ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥ ਸੋ ਮੁਨਿ ਮਨ ਕੀ ਦੁਬਿਧਾ ਖਾਇ ॥ ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥ ਮਨ ਕਾ ਸੁਭਾਉ ਸਭੁ ਕੋਈ ਕਰੈ ॥ ਕਰਤਾ ਹੋਇ ਸੁ ਅਨਭੈ ਰਹੈ ॥੨॥ ਫਲ ਕਾਰਨ ਫੂਲੀ ਬਨਰਾਇ ॥ ਫਲੁ ਲਾਗਾ ਤਬ ਫੂਲੁ ਬਿਲਾਇ ॥ ਗਿਆਨੈ ਕਾਰਨ ਕਰਮ ਅਭਿਆਸੁ ॥ ਗਿਆਨੁ ਭਇਆ ਤਹ ਕਰਮਹ ਨਾਸੁ ॥੩॥ ਘ੍ਰਿਤ ਕਾਰਨ ਦਧਿ ਮਥੈ ਸਇਆਨ ॥ ਜੀਵਤ ਮੁਕਤ ਸਦਾ ਨਿਰਬਾਨ ॥ ਕਹਿ ਰਵਿਦਾਸ ਪਰਮ ਬੈਰਾਗ ॥ ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥

Leave a Reply

Powered By Indic IME