ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥ ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥ ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥ ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥ ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥
Scroll