ਬਸੰਤੁ ਮਹਲਾ ੧ ॥ ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥ ਰੇ ਮਨ ਲੇਖੈ ਕਬਹੂ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥ ਦਸ ਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥ ਕਾਜੀ ਮੁਲਾਂ ਹੋਵਹਿ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥ ਜੇਤੇ ਜੀਅ ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥
Scroll