ਬਸੰਤੁ ਮਹਲਾ ੩ ਤੀਜਾ ॥ ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ ਮੂੜ੍ਹ੍ਹਾ ਵਾਰੋ ਵਾਰ ॥੧॥ ਏਕੁ ਧਿਆਵਹੁ ਮੂੜ੍ਹ੍ਹ ਮਨਾ ॥ ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜ੍ਹ੍ਹਹਿ ਪੁਰਾਣ ॥ ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜਿ ਨਾਹਿ ॥੨॥ ਜੇ ਕੋ ਐਸਾ ਸੰਜਮੀ ਹੋਇ ॥ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥੩॥ ਕੀਤਾ ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥ ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥ ਤਉ ਭਵਜਲ ਕੇ ਤੂਟਸਿ ਬੰਧ ॥੫॥੪॥
Scroll