ਬਸੰਤੁ ਮਹਲਾ ੧ ॥ ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥ ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥ ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥ ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥ ਬਿਨੁ ਗੁਰ ਭਗਤਿ ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥ ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥ ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥
Scroll