ਬਸੰਤੁ ਮਹਲਾ ੩ ਇਕ ਤੁਕਾ ॥ ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ ਮਰੈ ਸਭਿ ਕੁਲ ਉਧਰੈ ॥੧॥ ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥ ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥ ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥੩॥ ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥

Leave a Reply

Powered By Indic IME