ਮਹਲਾ ੧ ਬਸੰਤੁ ਹਿੰਡੋਲ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥ ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥ ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮ੍ਹ੍ਹ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥ ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥
Scroll