ਬਸੰਤੁ ਮਹਲਾ ੧ ਹਿੰਡੋਲ ॥ ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥

Leave a Reply

Powered By Indic IME