ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ ਮਤ ਭੂਲਹਿ ਰੇ ਮਨ ਚੇਤਿ ਹਰੀ ॥ ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥
Scroll